ਬਠਿੰਡਾ ‘ਚ ਵਿਜੀਲੈਂਸ ਨੇ ਪਟਵਾਰੀ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫ਼ਤਾਰ

 ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟ ਸ਼ਮੀਰ ਵਿਖੇ ਵਿਜੀਲੈਂਸ ਵਿਭਾਗ ਨੇ ਪਟਵਾਰੀ ਮਨਜੋਤ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਉਕਤ ਪਟਵਾਰੀ ਨੇ ਜੱਦੀ ਜਾਇਦਾਦ ਦੇ ਇੰਤਕਾਲ ਕਰਨ ਦੇ ਬਦਲੇ ਰਿਸ਼ਵਤ ਦੀ ਮੰਗ ਕੀਤੀ ਸੀ। ਪੀੜਤ ਨੇ ਮਾਮਲੇ ਦੀ ਜਾਣਕਾਰੀ ਵਿਜੀਲੈਂਸ ਟੀਮ ਨੂੰ ਦਿੱਤੀ।

ਵਿਜੀਲੈਂਸ ਵਿਭਾਗ ਦੇ ਇੰਸਪੈਕਟਰ ਅਮਨਦੀਪ ਸਿੰਘ ਦੇ ਮੁਤਾਬਕ, ਕੋਟ ਸ਼ਮੀਰ ਦੇ ਰਹਿਣ ਵਾਲੇ ਗਗਨਦੀਪ ਸਿੰਘ ਨੇ ਸ਼ਿਕਾਇਤ ਕੀਤੀ ਸੀ ਕਿ ਪਟਵਾਰੀ ਮਨਜੋਤ ਸਿੰਘ ਆਪਣੇ ਤਾਏ ਦੀ ਮੌਤ ਤੋਂ ਬਾਅਦ ਉਸਦੀ ਜ਼ਮੀਨ ਇੰਤਕਾਲ ਕਰਨ ਲਈ 10,000 ਰੁਪਏ ਦੀ ਮੰਗ ਕਰ ਰਿਹਾ ਸੀ।

ਸ਼ਿਕਾਇਤ ਦੀ ਜਾਂਚ ਕਰਨ ਤੋਂ ਬਾਅਦ, ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਨੂੰ ਰਿਸ਼ਵਤ ਲੈਂਦੇ ਹੋਏ ਫੜ ਲਿਆ। ਅਧਿਕਾਰੀ ਨੇ ਦੱਸਿਆ ਕਿ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜੇਕਰ ਕੋਈ ਹੋਰ ਸ਼ਮੂਲੀਅਤ ਸਾਹਮਣੇ ਆਉਂਦੀ ਹੈ ਤਾਂ ਉਨ੍ਹਾਂ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ।

ਛਾਪੇਮਾਰੀ ਦੌਰਾਨ, ਹੋਰ ਪਟਵਾਰੀਆਂ ਨੇ ਆਪਣੇ ਦਫ਼ਤਰਾਂ ਨੂੰ ਤਾਲਾ ਲਗਾ ਦਿੱਤਾ ਅਤੇ ਮੌਕੇ ਤੋਂ ਚਲੇ ਗਏ। ਛਾਪੇਮਾਰੀ ਦੌਰਾਨ ਇੱਕ ਦਿਲਚਸਪ ਸਥਿਤੀ ਉਦੋਂ ਪੈਦਾ ਹੋ ਗਈ ਜਦੋਂ ਵਿਜੀਲੈਂਸ ਟੀਮ ਦੇ ਪਹੁੰਚਦੇ ਹੀ ਆਸ ਪਾਸ ਦੇ ਹੋਰ ਪਟਵਾਰੀਆਂ ਨੇ ਆਪਣੇ ਦਫਤਰਾਂ ਨੂੰ ਤਾਲਾ ਲਗਾ ਦਿੱਤਾ ਅਤੇ ਮੌਕੇ ਤੋਂ ਚਲੇ ਗਏ। ਫਿਲਹਾਲ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੀ ਜਾਂਚ ਕੀਤੀ ਜਾ ਰਹੀ ਹੈ।

ਇਸ ਲੇਖ ਨੂੰ ਸਾਂਝਾ ਕਰੋ: