ਕਾਂਗਰਸੀ ਨੇਤਾ ਦੇ ਘਰ ਆਮਦਨ ਕਰ ਵਿਭਾਗ ਨੇ ਮਾਰਿਆ ਛਾਪਾ, ਸਵੇਰ ਤੋਂ ਕੀਤੀ ਜਾ ਰਹੀ ਪੁੱਛਗਿੱਛ

ਆਮਦਨ ਕਰ ਵਿਭਾਗ ਨੇ ਸੀਨੀਅਰ ਕਾਂਗਰਸੀ ਨੇਤਾ ਅਤੇ ਉੱਦਮੀ ਰਮਿੰਦਰ ਆਵਲਾ ਦੇ ਘਰ ਛਾਪਾ ਮਾਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਟੀਮਾਂ ਗੁਰੂਹਰਸਹਾਏ ਸਥਿਤ ਉਨ੍ਹਾਂ ਦੇ ਘਰ ਸਮੇਤ ਲਗਭਗ 12 ਥਾਵਾਂ ‘ਤੇ ਪਹੁੰਚੀਆਂ ਹਨ ਅਤੇ ਜਾਂਚ ਕਰ ਰਹੀਆਂ ਹਨ। ਉਨ੍ਹਾਂ ਦੇ ਕਾਰੋਬਾਰ ਅਤੇ ਆਮਦਨ ਬਾਰੇ ਵੇਰਵੇ ਮੰਗੇ ਜਾ ਰਹੇ ਹਨ।

ਮਿਲੀ ਜਾਣਕਾਰੀ ਮੁਤਾਬਿਕ ਦੱਸ ਦੇਈਏ ਕਿ ਟੀਮਾਂ ਸਵੇਰੇ 6 ਵਜੇ ਦੇ ਕਰੀਬ ਗੁਰੂਹਰਸਹਾਏ (Guruharsahai) ਪਹੁੰਚੀਆਂ ਅਤੇ ਉਦੋਂ ਤੋਂ ਤਲਾਸ਼ੀ ਲੈ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਰਮਿੰਦਰ ਆਵਲਾ ਆਪਣੇ ਘਰ ‘ਤੇ ਨਹੀਂ ਹੈ, ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਸ ਲੇਖ ਨੂੰ ਸਾਂਝਾ ਕਰੋ: