ਅੰਮ੍ਰਿਤਸਰ ਤੋਂ ਬਾਅਦ ਹੁਣ ਜਲੰਧਰ ਦੇ ਸਕੂਲਾਂ ਨੂੰ ਮਿਲੀ ਬੰ.ਬ ਨਾਲ ਉਡਾਉਣ ਦੀ ਧਮਕੀ

ਅੰਮ੍ਰਿਤਸਰ ਤੋਂ ਬਾਅਦ ਹੁਣ ਜਲੰਧਰ ਦੇ ਤਿੰਨ ਪ੍ਰਮੁੱਖ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਦੱਸ ਦੇਈਏ ਕਿ ਬੰਬ ਦੀ ਧਮਕੀ ਤੋਂ ਬਾਅਦ, ਸਕੂਲ ਪ੍ਰਬੰਧਨ ਨੇ ਮਾਪਿਆਂ ਨੂੰ ਫੋਨ ਕਰਕੇ ਸੂਚਿਤ ਕੀਤਾ ਅਤੇ ਉਨ੍ਹਾਂ ਨੂੰ ਆਪਣੇ ਬੱਚਿਆਂ ਨੂੰ ਘਰ ਲੈ ਜਾਣ ਲਈ ਕਿਹਾ। ਘਬਰਾਏ ਹੋਏ ਮਾਪੇ ਆਪਣੇ ਬੱਚਿਆਂ ਨੂੰ ਵਾਪਸ ਲੈਣ ਲਈ ਸਕੂਲਾਂ ਵਿੱਚ ਭੱਜ ਰਹੇ ਹਨ। ਦੋ ਦਿਨ ਪਹਿਲਾਂ, ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ।

ਜਲੰਧਰ ਪੁਲਿਸ ਨੇ ਅਜੇ ਤੱਕ ਬੰਬ ਦੀ ਧਮਕੀ ਦੀ ਪੁਸ਼ਟੀ ਨਹੀਂ ਕੀਤੀ ਹੈ, ਪਰ ਇਸ ਜਾਣਕਾਰੀ ਤੋਂ ਬਾਅਦ, ਸਕੂਲ ਬੰਦ ਕਰ ਦਿੱਤੇ ਗਏ ਹਨ ਅਤੇ ਬੱਚਿਆਂ ਨੂੰ ਘਰ ਭੇਜਿਆ ਜਾ ਰਿਹਾ ਹੈ।

ਇਸ ਲੇਖ ਨੂੰ ਸਾਂਝਾ ਕਰੋ: