ਮਾਨਸਾ ਵਿਖੇ ਚੱਲ ਰਹੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਪਰਗਟ ਸਿੰਘ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਅੱਜ ਮਾਨਸਾ ਵਿਖੇ ਸ਼ਹੀਦ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲਗਾਏ ਗਏ ਮੋਰਚੇ ਵਿੱਚ ਸ਼ਮੂਲੀਅਤ ਕੀਤੀ
ਇਸ ਮੌਕੇ ਪਿੰਡ ਭੰਮੇ ਕਲਾਂ ਵਿਖੇ ਨਸ਼ਿਆਂ ਦੀ ਮਾਰ ਕਾਰਨ ਆਪਣੀ ਜਾਨ ਗੁਆਉਣ ਵਾਲੇ ਨੌਜਵਾਨ ਦਲਜੀਤ ਸਿੰਘ ਜੀ ਦੀ ਮਾਤਾ ਜੀ ਅਤੇ ਧਰਮਪਤਨੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਦੁੱਖ ਵੀ ਸਾਂਝਾ ਕੀਤਾ। ਪਰਗਟ ਸਿੰਘ ਨਾਲ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਮੌਜੂਦ ਰਹੇ।
ਪਰਗਟ ਸਿੰਘ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਕਾਂਗਰਸ ਪਾਰਟੀ ਪੀੜਤ ਪਰਿਵਾਰ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਪੰਜਾਬ ਦੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਚਾਉਣ ਅਤੇ ਨਸ਼ਿਆਂ ਕਾਰਨ ਉੱਜੜ ਰਹੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਸਾਡੀ ਆਵਾਜ਼ ਹਮੇਸ਼ਾ ਬੁਲੰਦ ਰਹੇਗੀ


ਇਸ ਲੇਖ ਨੂੰ ਸਾਂਝਾ ਕਰੋ: