ਲੁਧਿਆਣਾ ਦੇ ਜਲੰਧਰ ਬਾਈਪਾਸ ਚੌਂਕ ’ਚ ਬਾਬਾ ਸਾਹਿਬ ਦੀ ਪ੍ਰਤਿਮਾ ਨਾਲ ਮੁੜ ਛੇੜਛਾੜ, ਸ਼ੀਸ਼ੇ ਤੋੜੇ

ਲੁਧਿਆਣਾ (ਐਸਪੀ ਜੋਸ਼ੀ )  ਲੁਧਿਆਣਾ ਦੇ ਜਲੰਧਰ ਬਾਈਪਾਸ ਚੌਂਕ ਵਿਖੇ ਸਥਾਪਿਤ ਭਾਰਤ ਰਤਨ ਡਾ. ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਪ੍ਰਤਿਮਾ ਨਾਲ ਇੱਕ ਵਾਰ ਫਿਰ ਛੇੜਛਾੜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਉਣ ਨਾਲ ਸ਼ਹਿਰ ਵਿੱਚ ਰੋਸ ਦੀ ਲਹਿਰ ਫੈਲ ਗਈ ਹੈ।

ਜਾਣਕਾਰੀ ਅਨੁਸਾਰ ਬਾਬਾ ਸਾਹਿਬ ਦੀ ਪ੍ਰਤਿਮਾ ਦੇ ਆਲੇ-ਦੁਆਲੇ ਸੁਰੱਖਿਆ ਲਈ ਲਗਾਏ ਗਏ ਸ਼ੀਸ਼ੇ ਤੋੜੇ ਹੋਏ ਮਿਲੇ। ਦੱਸਿਆ ਜਾ ਰਿਹਾ ਹੈ ਕਿ ਇਸ ਤਰ੍ਹਾਂ ਦੀ ਘਟਨਾ ਪਹਿਲਾਂ ਵੀ ਦੋ ਵਾਰ ਵਾਪਰ ਚੁੱਕੀ ਹੈ ਅਤੇ ਹੁਣ ਤੀਜੀ ਵਾਰ ਅਜਿਹੀ ਹਰਕਤ ਸਾਹਮਣੇ ਆਉਣ ਕਾਰਨ ਐੱਸਸੀ ਸਮਾਜ ਸਮੇਤ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਵਿੱਚ ਭਾਰੀ ਨਾਰਾਜ਼ਗੀ ਪਾਈ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਜਦੋਂ ਕੁਝ ਵਿਅਕਤੀ ਜਲੰਧਰ ਬਾਈਪਾਸ ਚੌਂਕ ਵਿੱਚੋਂ ਲੰਘ ਰਹੇ ਸਨ ਤਾਂ ਉਨ੍ਹਾਂ ਦੀ ਨਜ਼ਰ ਬਾਬਾ ਸਾਹਿਬ ਦੀ ਪ੍ਰਤਿਮਾ ਦੇ ਆਲੇ-ਦੁਆਲੇ ਲੱਗੇ ਟੁੱਟੇ ਹੋਏ ਸ਼ੀਸ਼ਿਆਂ ’ਤੇ ਪਈ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਇਲਾਕੇ ਵਿੱਚ ਚਰਚਾ ਸ਼ੁਰੂ ਹੋ ਗਈ। ਲੋਕਾਂ ਵੱਲੋਂ ਘਟਨਾ ਦੀਆਂ ਜਾਣਕਾਰੀਆਂ ਸੋਸ਼ਲ ਮੀਡੀਆ ’ਤੇ ਸਾਂਝੀਆਂ ਕੀਤੀਆਂ ਗਈਆਂ, ਜਿਸ ਤੋਂ ਬਾਅਦ ਵੱਖ-ਵੱਖ ਸਮਾਜਿਕ ਜਥੇਬੰਦੀਆਂ ਦੇ ਆਗੂ ਅਤੇ ਵਰਕਰ ਮੌਕੇ ’ਤੇ ਪਹੁੰਚਣੇ ਸ਼ੁਰੂ ਹੋ ਗਏ।

ਆਗੂਆਂ ਨੇ ਮੌਕੇ ’ਤੇ ਪਹੁੰਚ ਕੇ ਜਤਾਇਆ ਸਖ਼ਤ ਰੋਸ
ਘਟਨਾ ਦੀ ਜਾਣਕਾਰੀ ਮਿਲਣ ’ਤੇ ਸੀਨੀਅਰ ਐਡਵੋਕੇਟ ਨਰਿੰਦਰ ਆਦੀਆ, ਬਲਵਿੰਦਰ ਬਿੱਟਾ ਅਤੇ ਨਰੇਸ਼ ਬਸਰਾ ਸਮੇਤ ਹੋਰ ਸਮਾਜਿਕ ਆਗੂ ਵੀ ਮੌਕੇ ’ਤੇ ਪਹੁੰਚੇ। ਉਨ੍ਹਾਂ ਨੇ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਇਸ ਲੇਖ ਨੂੰ ਸਾਂਝਾ ਕਰੋ: