ਤਰਨਤਾਰਨ ਦੇ ਪਿੰਡ ਚੋਧਰੀਵਾਲਾ ਦੇ ਸ਼ਮਸ਼ਾਨਘਾਟ ’ਚੋਂ ਨੌਜਵਾਨ ਦੀ ਮਿਲੀ ਲਾਸ਼
ਤਰਨਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਅਧੀਨ ਆਉਂਦੇ ਕਸਬਾ ਨੌਸ਼ਹਿਰਾ ਪੰਨੂਆਂ ਦੇ ਨਜ਼ਦੀਕ ਪਿੰਡ ਚੋਧਰੀਵਾਲਾ ਦੇ ਸ਼ਮਸ਼ਾਨਘਾਟ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਮਿਲੀ, ਜਿਸ ਨਾਲ ਇਲਾਕੇ ਵਿੱਚ ਸੋਗ ਦਾ ਮਾਹੌਲ ਪੈਦਾ ਹੋ ਗਿਆ। ਥਾਣਾ ਸਰਹਾਲੀ ਪੁਲਿਸ ਨੇ ਮੌਕੇ ਤੇ ਪੁੱਜ ਕੇ ਲਾਸ਼ ਕਬਜ਼ੇ ਵਿੱਚ ਲੈ ਲਈ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।
ਮੌਕੇ ’ਤੇ ਪੁੱਜੇ ਸਭ ਡਿਵੀਜ਼ਨ ਪੱਟੀ ਦੇ ਡੀਐਸਪੀ ਰਵੀਸ਼ੇਰ ਸਿੰਘ ਨੇ ਦੱਸਿਆ ਕਿ ਨੌਸ਼ਹਿਰਾ ਪਨੂੰਆਂ ਦੇ ਸ਼ਮਸ਼ਾਨਘਾਟ ਵਿੱਚ ਕੁੱਝ ਲੋਕਾਂ ਨੇ ਦਰਖ਼ਤ ਨਾਲ ਲਟਕਦੀ ਹੋਈ ਲਾਸ਼ ਵੇਖੀ। ਮੌਕੇ ’ਤੇ ਥਾਣਾ ਸਰਹਾਲੀ ਕਲਾਂ ਦੇ ਮੁਖੀ ਸਬ ਇੰਸਪੈਕਟਰ ਬਲਬੀਰ ਸਿੰਘ ਪੁੱਜੇ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਜਾਕੇ ਪੜ੍ਹਤਾਲ ਸ਼ੁਰੁ ਕਰ ਦਿੱਤੀ ਹੈ। ਬਾਅਦ ਵਿੱਚ ਉਸਦੀ ਪਹਿਚਾਣ ਸੁਖਰਾਜ ਸਿੰਘ(22) ਪੁੱਤਰ ਗੁਰ ਪ੍ਰਕਾਸ਼ ਸਿੰਘ ਨਿਵਾਸੀ ਪਿੰਡ ਚੌਧਰੀਵਾਲਾ ਵਜੋਂ ਹੋਈ ਹੈ। ਨੌਜਵਾਨ ਨੇ ਖੁਦ ਫਾਹਾ ਲੈ ਕੇ ਆਤਮ ਹੱਤਿਆ ਕੀਤੀ ਹੈ ਜਾਂ ਫਿਰ ਕਿਸੇ ਰੰਜਿਸ਼ ਤਹਿਤ ਇਸਦਾ ਕਤਲ ਕੀਤਾ ਗਿਆ ਇਸ ਸਬੰਧੀ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਡੀਐਸਪੀ ਰਵੀਸ਼ੇਰ ਸਿੰਘ ਨੇ ਦੱਸਿਆ ਕਿ ਨੌਜਵਾਨ ਦੇ ਮਾਪਿਆਂ ਦੇ ਬਿਆਨ ਦਰਜ ਕਰਕੇ ਪੁਲਿਸ ਵੱਖ-ਵੱਖ ਪਹਿਲੂਆਂ ਤੋਂ ਪੜਤਾਲ ਕਰ ਰਹੀ ਹੈ ਲਾਸ਼ ਨੂੰ ਪੋਸਟਮਾਰਟਮ ਵਾਸਤੇ ਸਿਵਿਲ ਹਸਪਤਾਲ ਦਾ ਭਿਜਵਾ ਦਿੱਤਾ ਗਿਆ ਹੈ।