ਕੋਲੋਰਾਡੋ 'ਚ ਪੁਲਿਸ ਅਤੇ ਸ਼ੱਕੀ ਵਿਚਕਾਰ ਭਿਆਨਕ ਮੁਕਾਬਲਾ, ਇੱਕ ਅਫ਼ਸਰ ਦੀ ਮੌਤ!

ਅਮਰੀਕਾ ਦੇ ਕੋਲੋਰਾਡੋ ਸੂਬੇ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪੁਲਿਸ ਅਤੇ ਇੱਕ ਸ਼ੱਕੀ ਵਿਅਕਤੀ ਵਿਚਕਾਰ ਹੋਏ ਭਿਆਨਕ ਗੋਲੀਬਾਰੀ ਦੇ ਮੁਕਾਬਲੇ ਵਿੱਚ ਇੱਕ ਪੁਲਿਸ ਅਧਿਕਾਰੀ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਪੁਲਿਸ ਅਧਿਕਾਰੀ ਜ਼ਖ਼ਮੀ ਹੋ ਗਏ। ਇਹ ਘਟਨਾ ਲੇਕਵੁੱਡ ਸ਼ਹਿਰ ਵਿੱਚ ਵਾਪਰੀ।


ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੂੰ ਇੱਕ ਵਿਅਕਤੀ ਬਾਰੇ ਸੂਚਨਾ ਮਿਲੀ ਸੀ, ਜੋ ਇੱਕ ਬੱਸ ਵਿੱਚ ਚੜ੍ਹਨ ਦੀ ਕੋਸ਼ਿਸ਼ ਕਰ ਰਿਹਾ ਸੀ ਅਤੇ ਸ਼ੱਕੀ ਹਾਲਾਤ ਵਿੱਚ ਸੀ। ਪੁਲਿਸ ਅਧਿਕਾਰੀ ਜਦੋਂ ਮੌਕੇ 'ਤੇ ਪਹੁੰਚੇ ਅਤੇ ਬੱਸ ਅੰਦਰ ਜਾਂਚ ਕਰਨ ਲੱਗੇ ਤਾਂ ਸ਼ੱਕੀ ਵਿਅਕਤੀ ਨੇ ਅਚਾਨਕ ਉਨ੍ਹਾਂ ਉੱਤੇ ਗੋਲੀਆਂ ਚਲਾ ਦਿੱਤੀਆਂ।


ਇਸ ਤੋਂ ਬਾਅਦ ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਗੋਲੀਬਾਰੀ ਦੌਰਾਨ ਸ਼ੱਕੀ ਵਿਅਕਤੀ ਮਾਰਿਆ ਗਿਆ। ਪਰ ਇਸ ਮੁਕਾਬਲੇ ਵਿੱਚ ਇੱਕ ਪੁਲਿਸ ਅਧਿਕਾਰੀ ਦੀ ਜਾਨ ਚਲੀ ਗਈ ਅਤੇ ਤਿੰਨ ਹੋਰ ਅਧਿਕਾਰੀ ਜ਼ਖ਼ਮੀ ਹੋ ਗਏ। ਇੱਕ ਆਮ ਨਾਗਰਿਕ ਦੇ ਵੀ ਜ਼ਖ਼ਮੀ ਹੋਣ ਦੀ ਰਿਪੋਰਟ ਹੈ।


ਸ਼ੁਰੂਆਤੀ ਜਾਣਕਾਰੀ ਅਨੁਸਾਰ ਇਹ ਸ਼ੱਕੀ ਵਿਅਕਤੀ ਉਸੇ ਦਿਨ ਹੋਏ ਇੱਕ ਹਿੱਟ ਐਂਡ ਰਨ ਮਾਮਲੇ ਨਾਲ ਵੀ ਜੁੜਿਆ ਹੋ ਸਕਦਾ ਸੀ। ਹਾਲਾਂਕਿ ਪੁਲਿਸ ਵੱਲੋਂ ਇਸ ਪੱਖ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਲੇਖ ਨੂੰ ਸਾਂਝਾ ਕਰੋ: