ਕੈਨੇਡਾ 'ਚ ਇਕ ਹੋਰ ਕਬੱਡੀ ਪ੍ਰਮੋਟਰ ਦੇ ਘਰ 'ਤੇ ਫਾਇਰਿੰਗ, ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ

ਵਿਦੇਸ਼ੀ ਧਰਤੀ 'ਤੇ ਲਾਰੈਂਸ ਬਿਸ਼ਨੋਈ ਗੈਂਗ ਦੀਆਂ ਅਪਰਾਧਿਕ ਗਤੀਵਿਧੀਆਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਤਾਜ਼ਾ ਮਾਮਲੇ ਵਿੱਚ ਕੈਨੇਡਾ ਦੇ ਡੈਲਟਾ ਦੇ ਇੱਕ ਮਸ਼ਹੂਰ ਕਬੱਡੀ ਪ੍ਰਮੋਟਰ ਅਤੇ ਖਿਡਾਰੀ ਦੇਵਿੰਦਰ ਮਾਨ ਉਰਫ ਦੇਵ ਮਾਨ ਦੇ ਟਿਕਾਣੇ 'ਤੇ ਗੋਲੀਬਾਰੀ ਹੋਣ ਦੀ ਖ਼ਬਰ ਹੈ। ਇਸ ਹਮਲੇ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਹੈ।ਸੂਤਰਾਂ ਅਨੁਸਾਰ, ਕੈਨੇਡਾ ਦੇ 8465 ਬਰੁਕ ਰੋਡ ਸਥਿਤ ਦੇਵ ਮਾਨ ਦੇ ਘਰ 'ਤੇ ਫਾਇਰਿੰਗ ਕੀਤੀ ਗਈ। ਬਿਸ਼ਨੋਈ ਗੈਂਗ ਦੇ ਗੋਲਡੀ ਢਿੱਲੋਂ ਨੇ ਸੋਸ਼ਲ ਮੀਡੀਆ ਰਾਹੀਂ ਇਸ ਹਮਲੇ ਦੀ ਜ਼ਿੰਮੇਵਾਰੀ ਲੈਂਦਿਆਂ ਦਾਅਵਾ ਕੀਤਾ ਕਿ ਦੇਵ ਮਾਨ ਨੂੰ ਪਹਿਲਾਂ ਵੀ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਉਹ ਨਹੀਂ ਮੰਨਿਆ। ਗੈਂਗ ਦਾ ਦੋਸ਼ ਹੈ ਕਿ ਮਾਨ ਨੇ ਇੱਕ ਕਬੱਡੀ ਖਿਡਾਰੀ ਨਾਲ ਬਦਸਲੂਕੀ ਕੀਤੀ ਅਤੇ ਹੋਰ ਬਦਮਾਸ਼ਾਂ ਦੇ ਨਾਂ ਲੈ ਕੇ ਧਮਕੀਆਂ ਦਿੱਤੀਆਂ ਸਨ। ਗੈਂਗ ਨੇ ਸਪੱਸ਼ਟ ਚਿਤਾਵਨੀ ਦਿੱਤੀ ਹੈ ਕਿ ਜੋ ਕੋਈ ਵੀ ਦੇਵ ਮਾਨ ਨਾਲ ਕੰਮ ਕਰੇਗਾ, ਉਸ ਨੂੰ ਇਸ ਦੀ ਭਾਰੀ ਕੀਮਤ ਚੁਕਾਉਣੀ ਪਵੇਗੀ।ਦੱਸ ਦੇਈਏ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਇਸ ਸਮੇਂ ਗੁਜਰਾਤ ਦੀ ਸਾਬਰਮਤੀ ਸੈਂਟਰਲ ਜੇਲ੍ਹ ਦੇ ਹਾਈ-ਸਿਕਿਉਰਿਟੀ ਵਾਰਡ 'ਚ ਬੰਦ ਹੈ। ਅਧਿਕਾਰੀਆਂ ਮੁਤਾਬਕ ਉਹ ਜੇਲ੍ਹ ਦੇ ਅੰਦਰੋਂ ਹੀ ਆਪਣਾ ਅੰਤਰਰਾਸ਼ਟਰੀ ਕ੍ਰਾਈਮ ਸਿੰਡੀਕੇਟ ਚਲਾ ਰਿਹਾ ਹੈ ਅਤੇ ਕਈ ਕਤਲਾਂ ਦੇ ਮਾਮਲਿਆਂ ਵਿੱਚ ਅੰਤਰਰਾਸ਼ਟਰੀ ਜਾਂਚ ਦਾ ਸਾਹਮਣਾ ਕਰ ਰਿਹਾ ਹੈ।

ਇਸ ਲੇਖ ਨੂੰ ਸਾਂਝਾ ਕਰੋ: