ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ

ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਦੌਰਾਨ, ਸਰਕਾਰ ਨੇ ਜਵਾਬ ਦਾਇਰ ਕਰਨ ਲਈ ਸਮਾਂ ਮੰਗਿਆ। ਸਰਕਾਰ ਨੇ ਦੋ ਹਫ਼ਤੇ ਦੀ ਮੰਗ ਕੀਤੀ। ਅਦਾਲਤ ਨੇ ਜੇਲ੍ਹ ਵਿੱਚ ਮਜੀਠੀਆ ਨੂੰ ਦਰਪੇਸ਼ ਖ਼ਤਰੇ ਬਾਰੇ ਵੀ ਸਵਾਲ ਉਠਾਏ। ਮਾਮਲੇ ਦੀ ਅਗਲੀ ਸੁਣਵਾਈ 2 ਫਰਵਰੀ ਨੂੰ ਹੋਵੇਗੀ।

ਇਸ ਲੇਖ ਨੂੰ ਸਾਂਝਾ ਕਰੋ: