ਪਿੰਡ ਫੱਤੂਪੁਰ ਦੇ ਖੇਤਾਂ ’ਚੋਂ ਮਿਲੀ 22 ਸਾਲਾ ਨੌਜਵਾਨ ਦੀ ਲਾਸ਼

ਗੁਰਦਾਸਪੁਰ ਜ਼ਿਲ੍ਹੇ ਅਧੀਨ ਆਉਂਦੇ ਡੇਰਾ ਬਾਬਾ ਨਾਨਕ ਦੇ ਪੁਲਿਸ ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਪਿੰਡ ਫੱਤੂਪੁਰ ਦੇ ਖੇਤਾਂ ਵਿੱਚੋਂ 22 ਸਾਲਾਂ ਨੌਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਮਿਲੀ ਹੈ। ਪਰਿਵਾਰਿਕ ਮੈਂਬਰਾਂ ਵੱਲੋਂ ਨੌਜਵਾਨ ਦਾ ਕਤਲ ਹੋਣ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ । ਮ੍ਰਿਤਕ ਦੀ ਪਛਾਣ ਅਮਰਿੰਦਰ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਉੱਪਲ ਵਜੋਂ ਹੋਈ ਹੈ,ਪਰਿਵਾਰਿਕ ਮੈਂਬਰਾਂ ਨੇ ਦੱਸਿਆ ਬੀਤੀ ਦੇਰ ਰਾਤ ਨੌਜਵਾਨ ਅਮਰਿੰਦਰ ਸਿੰਘ ਘਰ ਤੋਂ ਕਿਸੇ ਕੰਮ ਲਈ ਬਾਹਰ ਗਿਆ ਸੀ, ਪਰ ਘਰ ਵਾਪਸ ਨਹੀਂ ਪਰਤਿਆ।

ਪਰਿਵਾਰਕ ਮੈਂਬਰਾਂ ਵੱਲੋਂ ਨੌਜਵਾਨ ਦੀ ਭਾਲ ਕੀਤੀ ਗਈ ਪਰ ਉਹ ਨਾ ਮਿਲਿਆ, ਸ਼ਾਮ 7 ਵਜੇ ਨੌਜਵਾਨ ਦਾ ਮੋਬਾਇਲ ਫੋਨ ਚੱਲ ਰਿਹਾ ਸੀ ਪਰ ਦੇਰ ਰਾਤ ਨੌਜਵਾਨ ਦਾ ਮੋਬਾਇਲ ਫੋਨ ਬੰਦ ਹੋ ਗਿਆ । ਸਵੇਰੇ ਪਤਾ ਚੱਲਿਆ ਕਿ ਉਨ੍ਹਾਂ ਨੌਜਵਾਨ ਪੁੱਤਰ ਦੀ ਲਾਸ਼ ਪਿੰਡ ਫੱਤੂਪੁਰ ਖੇਤਾਂ ’ਚ ਪਈ ਹੈ, ਮ੍ਰਿਤਕ ਨੌਜਵਾਨ ਅਮਰਿੰਦਰ ਸਿੰਘ ਪਰਿਵਾਰ ਦਾ ਇਕਲੌਤਾ ਪੁੱਤਰ ਸੀ ਜਦਿਕ ਮ੍ਰਿਤਕ ਦੇ ਪਿਤਾ ਦੀ ਤਿੰਨ ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਅਤੇ ਉਸ ਦੀ ਵੱਡੀ ਭੈਣ ਵਿਦੇਸ਼ ਗਈ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਗਈ ਜਦਿਕ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਲੇਖ ਨੂੰ ਸਾਂਝਾ ਕਰੋ: