“ਨਸ਼ਿਆਂ ਵਿਰੁੱਧ ਜੰਗ” ਦੇ 281ਵੇਂ ਦਿਨ ਪੰਜਾਬ ਪੁਲਿਸ ਨੇ 71 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਸ਼ੁਰੂ ਕੀਤੀ ਗਈ “ਨਸ਼ਿਆਂ ਵਿਰੁੱਧ ਜੰਗ” ਮੁਹਿੰਮ ਦੇ 281ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ 204 ਥਾਵਾਂ ‘ਤੇ ਛਾਪੇਮਾਰੀ ਕੀਤੀ, ਰਾਜ ਭਰ ਵਿੱਚ 52 ਐਫਆਈਆਰ ਦਰਜ ਕੀਤੀਆਂ ਅਤੇ 71 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਨਾਲ 281 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 39,580 ਹੋ ਗਈ ਹੈ।
ਇਨ੍ਹਾਂ ਛਾਪਿਆਂ ਦੇ ਨਤੀਜੇ ਵਜੋਂ, ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਤੋਂ 834 ਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ, 281 ਨਸ਼ੀਲੇ ਪਦਾਰਥਾਂ ਦੀਆਂ ਗੋਲੀਆਂ ਅਤੇ 20,920 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।
ਇਸ ਕਾਰਵਾਈ ਦੌਰਾਨ, 47 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 700 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 204 ਥਾਵਾਂ ‘ਤੇ ਛਾਪੇਮਾਰੀ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਕਾਰਵਾਈ ਦੌਰਾਨ, ਪੁਲਿਸ ਟੀਮਾਂ ਨੇ 224 ਸ਼ੱਕੀਆਂ ਤੋਂ ਪੁੱਛਗਿੱਛ ਵੀ ਕੀਤੀ।