ਫਲੋਰੀਡਾ 'ਚ ਪੁਲਿਸ ਦਾ ਵੱਡਾ ਅੰਡਰਕਵਰ ਆਪ੍ਰੇਸ਼ਨ! 281 ਗ੍ਰਿਫ਼ਤਾਰੀਆਂ

ਅਮਰੀਕਾ ਦੇ ਫਲੋਰੀਡਾ ਸੂਬੇ ਵਿੱਚ ਬੱਚਿਆਂ ਦੇ ਜਿਨਸੀ ਸ਼ੋਸ਼ਣ ਅਤੇ ਸੈਕਸ ਟ੍ਰੈਫਿਕਿੰਗ ਨਾਲ ਜੁੜੇ ਅਪਰਾਧਾਂ ਖ਼ਿਲਾਫ਼ ਪੁਲਿਸ ਨੇ ਅਜਿਹੀ ਕਾਰਵਾਈ ਕੀਤੀ ਹੈ, ਜਿਸ ਨੇ ਪੂਰੇ ਇਲਾਕੇ ਵਿੱਚ ਹਲਚਲ ਮਚਾ ਦਿੱਤੀ ਹੈ। Polk County Sheriff ਦੇ ਦਫ਼ਤਰ ਵੱਲੋਂ ਚਲਾਏ ਗਏ ਸੱਤ ਦਿਨਾਂ ਦੇ ਅੰਡਰਕਵਰ ਆਪ੍ਰੇਸ਼ਨ ਦੌਰਾਨ 281 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਕਾਰਵਾਈ ਦਾ ਨਾਮ 'Polk Around and Find Out II' ਰੱਖਿਆ ਗਿਆ ਸੀ। ਪੁਲਿਸ ਅਧਿਕਾਰੀਆਂ ਮੁਤਾਬਕ ਇਸ ਆਪ੍ਰੇਸ਼ਨ ਦੌਰਾਨ ਕੁਝ ਅਜਿਹੇ ਵਿਅਕਤੀ ਵੀ ਕਾਬੂ ਆਏ ਹਨ, ਜਿਨ੍ਹਾਂ ਦਾ ਸਬੰਧ ਮਸ਼ਹੂਰ Disney World ਨਾਲ ਰਿਹਾ ਹੈ। ਗ੍ਰਿਫ਼ਤਾਰ ਕੀਤੇ ਗਏ ਲੋਕਾਂ ਵਿੱਚ 24 ਸਾਲਾ ਇੱਕ ਵਿਅਕਤੀ ਵੀ ਸ਼ਾਮਲ ਹੈ, ਜੋ ਪਹਿਲਾਂ Disney World ਵਿੱਚ Mickey Mouse ਦਾ ਕਿਰਦਾਰ ਨਿਭਾਉਂਦਾ ਸੀ। ਪੁਲਿਸ ਨੇ ਇਸ ਆਪ੍ਰੇਸ਼ਨ ਦੌਰਾਨ ਆਨਲਾਈਨ ਪਲੇਟਫਾਰਮਾਂ 'ਤੇ ਅੰਡਰਕਵਰ ਨਿਗਰਾਨੀ ਕੀਤੀ ਅਤੇ ਅਧਿਕਾਰੀਆਂ ਨੇ ਨਾਬਾਲਗ ਬੱਚਿਆਂ ਜਾਂ ਉਨ੍ਹਾਂ ਦੇ ਸਰਪ੍ਰਸਤ ਬਣ ਕੇ ਸ਼ੱਕੀ ਵਿਅਕਤੀਆਂ ਨਾਲ ਗੱਲਬਾਤ ਕੀਤੀ। ਇਸ ਤੋਂ ਬਾਅਦ ਜਦੋਂ ਕਈ ਸ਼ੱਕੀ ਵਿਅਕਤੀ ਮਿਲਣ ਲਈ ਪਹੁੰਚੇ ਤਾਂ ਉਨ੍ਹਾਂ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਸ਼ੈਰਿਫ Grady Judd ਨੇ ਇਸ ਕਾਰਵਾਈ ਨੂੰ ਬੱਚਿਆਂ ਦੀ ਸੁਰੱਖਿਆ ਲਈ ਵੱਡੀ ਸਫਲਤਾ ਦੱਸਿਆ ਹੈ। ਇਸ ਮਾਮਲੇ ਨੇ ਇੱਕ ਵਾਰ ਫਿਰ ਇਹ ਸਵਾਲ ਖੜ੍ਹਾ ਕਰ ਦਿੱਤਾ ਹੈ ਕਿ ਸੋਸ਼ਲ ਮੀਡੀਆ ਅਤੇ ਇੰਟਰਨੈੱਟ ਰਾਹੀਂ ਬੱਚਿਆਂ ਨੂੰ ਨਿਸ਼ਾਨਾ ਬਣਾਉਣ ਵਾਲੇ ਲੋਕਾਂ ਖ਼ਿਲਾਫ਼ ਹੋਰ ਕਿੰਨੀ ਸਖ਼ਤ ਨਿਗਰਾਨੀ ਦੀ ਲੋੜ ਹੈ। ਹਾਲਾਂਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਵਿਅਕਤੀਆਂ ਖ਼ਿਲਾਫ਼ ਲੱਗੇ ਦੋਸ਼ ਅਦਾਲਤ ਵਿੱਚ ਸਾਬਤ ਹੋਣੇ ਬਾਕੀ ਹਨ।

ਇਸ ਲੇਖ ਨੂੰ ਸਾਂਝਾ ਕਰੋ: