ਪਰਵਿੰਦਰ ਝੋਟੇ ਦੇ ਮਾਮਲੇ ‘ਚ ਸਰਕਾਰ ਦਾ ਐਕਸ਼ਨ, 3 ਅਫ਼ਸਰ ਬੀਬੀਆਂ ਕੀਤੀਆਂ ਤਾਇਨਾਤ

ਮਾਨਸਾ ‘ਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟੇ ਦੇ ਕਤਲ ਨੂੰ ਲੈ ਕੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਪੰਜਾਬ ਸਰਕਾਰ ਨੇ ਗੱਲਬਾਤ ਲਈ ਇੱਕ ਨਵੀਂ ਪਹਿਲ ਕੀਤੀ ਹੈ। ਸਰਕਾਰ ਨੇ ਝੋਟਾ ਕਤਲ ਕੇਸ ਮਾਮਲੇ ‘ਚ ਇੱਕ ਗੈਰ-ਰਸ਼ਮੀ ਕਮੇਟੀ ਬਣਾ ਕੇ ਐਕਸ਼ਨ ਕਮੇਟੀ ਨਾਲ ਗੱਲਬਾਤ ਕਰਨ ਲਈ ਤਿੰਨ ਮਹਿਲਾ ਆਈਏਐਸ ਅਧਿਕਾਰੀਆਂ ਨੂੰ ਜ਼ਿੰਮੇਵਾਰੀ ਦਿੱਤੀ ਹੈ।

ਇਨ੍ਹਾਂ ‘ਚ IAS ਅਧਿਕਾਰੀ ਕੰਵਲਪ੍ਰੀਤ ਕੌਰ ਬਰਾੜ ਅਤੇ IAS ਅਧਿਕਾਰੀ ਅਪਨੀਤ ਰਿਆਤ ਅਤੇ ਮਾਨਸਾ ਦੀ ਡਿਪਟੀ ਕਮਿਸ਼ਨਰ ਨਵਜੋਤ ਕੌਰ ਸ਼ਾਮਲ ਹਨ। ਅੱਜ ਹਫ਼ਤੇ ਮਗਰੋਂ ਗੱਲਬਾਤ ਦਾ ਰਾਹ ਖੁੱਲ੍ਹਣ ਦੀ ਉਮੀਦ ਜਤਾਈ ਜਾ ਰਹੀ ਹੈ।

ਇਸ ਲੇਖ ਨੂੰ ਸਾਂਝਾ ਕਰੋ: