ਮਾਡਲ ਟਾਊਨ ਬਾਹਰ ਸਵੇਰੇ ਸਵੇਰੇ ਚੱਲੀਆਂ ਗੋ.ਲੀ.ਆਂ, ਆਪ ਆਗੂ ਦਾ ਕ.ਤ.ਲ

ਆਮ ਆਦਮੀ ਪਾਰਟੀ ਦੇ ਆਗੂ ਲੱਕੀ ਓਬਰਾਏ ‘ਤੇ ਸ਼ੁੱਕਰਵਾਰ ਸਵੇਰੇ ਜਲੰਧਰ  ਦੇ ਮਾਡਲ ਟਾਊਨ ਇਲਾਕੇ ਵਿੱਚ ਗੋਲੀਬਾਰੀ ਕੀਤੀ ਗਈ। ਇਹ ਘਟਨਾ ਗੁਰਦੁਆਰਾ ਸਾਹਿਬ ਦੇ ਬਾਹਰ ਵਾਪਰੀ, ਜਿੱਥੇ ਅਣਪਛਾਤੇ ਹਮਲਾਵਰਾਂ ਨੇ ਲਗਭਗ 15 ਤੋਂ 16 ਰਾਊਂਡ ਗੋਲੀਆਂ ਚਲਾਈਆਂ।

ਆਮ ਆਦਮੀ ਪਾਰਟੀ (ਆਪ) ਦੇ ਆਗੂ ਲੱਕੀ ਓਬਰਾਏ ਦੀ ਗੋਲੀਬਾਰੀ ਵਿੱਚ ਮੌਤ ਹੋ ਗਈ। ਚਸ਼ਮਦੀਦਾਂ ਅਨੁਸਾਰ, ਹਮਲਾਵਰਾਂ ਨੇ ਅਚਾਨਕ ਲੱਕੀ ਓਬਰਾਏ ‘ਤੇ ਹਮਲਾ ਕਰ ਦਿੱਤਾ, ਅਤੇ ਗੋਲੀਬਾਰੀ ਦੀ ਆਵਾਜ਼ ਨਾਲ ਪੂਰੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਲੋਕ ਇਧਰ-ਉਧਰ ਭੱਜਣ ਲੱਗੇ ਅਤੇ ਨੇੜਲੇ ਦੁਕਾਨਦਾਰਾਂ ਨੇ ਤੁਰੰਤ ਆਪਣੇ ਸ਼ਟਰ ਬੰਦ ਕਰ ਲਏ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ, ਇਲਾਕੇ ਨੂੰ ਸੀਲ ਕਰ ਦਿੱਤਾ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਇਸ ਲੇਖ ਨੂੰ ਸਾਂਝਾ ਕਰੋ: