ਕਮਲ ਕੌਰ ਕ.ਤ.ਲ ਮਾਮਲਾ: ਬਠਿੰਡਾ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਭਗੌੜਾ ਐਲਾਨਿਆ

ਬਠਿੰਡਾ ਦੀ ਇੱਕ ਅਦਾਲਤ ਨੇ ਸੋਸ਼ਲ ਮੀਡੀਆ ਇਨਫੂਲੈਂਸਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਕਤਲ ਮਾਮਲੇ ‘ਚ ਪੁਲਿਸ ਮੁਤਾਬਕ ਮੁੱਖ ਸਾਜ਼ਿਸ਼ਘਾੜੇ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਭਗੌੜਾ ਅਪਰਾਧੀ ਐਲਾਨ ਦਿੱਤਾ ਹੈ। ਇਸ ਹੁਕਮ ਨਾਲ ਪੁਲਿਸ ਨੂੰ ਇੰਟਰਪੋਲ ਰਾਹੀਂ ਉਸ ਵਿਰੁੱਧ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦਾ ਰਾਹ ਸਾਫ਼ ਹੋ ਗਿਆ ਹੈ।

ਪੁਲਿਸ ਮੁਤਾਬਕ ਅੰਮ੍ਰਿਤਪਾਲ ਸਿੰਘ ਮਹਿਰੋਂ ਘਟਨਾ ਤੋਂ ਬਾਅਦ ਦੇਸ਼ ਛੱਡ ਕੇ ਭੱਜ ਗਿਆ ਸੀ ਅਤੇ ਉਸ ਦੇ ਯੂਏਈ ‘ਚ ਲੁਕੇ ਹੋਣ ਦਾ ਸ਼ੱਕ ਹੈ। ਉਸ ਦੇ ਕੁਝ ਸਾਥੀਆਂ ਨੂੰ ਇਸ ਮਾਮਲੇ ਦੇ ਸਬੰਧ ‘ਚ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਅਦਾਲਤ ਨੇ ਮਹਿਰੋਂ ਨੂੰ ਪੇਸ਼ ਹੋਣ ਲਈ ਕਈ ਨੋਟਿਸ ਜਾਰੀ ਕੀਤੇ, ਪਰ ਉਹ ਪੇਸ਼ ਨਹੀਂ ਹੋਇਆ। ਨਤੀਜੇ ਵਜੋਂ, ਅਦਾਲਤ ਨੇ ਉਸਨੂੰ ਭਗੌੜਾ ਐਲਾਨਣ ਦਾ ਹੁਕਮ ਦਿੱਤਾ। ਇਸ ਵੇਲੇ ਪੁਲਿਸ ਅਤੇ ਕੇਂਦਰੀ ਏਜੰਸੀਆਂ ਮੁਲਜ਼ਮ ਨੂੰ ਭਾਰਤ ਵਾਪਸ ਲਿਆਉਣ ਲਈ ਇੰਟਰਪੋਲ ਨਾਲ ਕੰਮ ਕਰ ਰਹੀਆਂ ਹਨ। ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦਾ ਕਤਲ ਪਿਛਲੇ ਸਾਲ 9 ਜੂਨ ਨੂੰ ਹੋਇਆ ਸੀ।

ਇਸ ਲੇਖ ਨੂੰ ਸਾਂਝਾ ਕਰੋ: