ਏਆਈ ਵਾਇਰਲ ਵੀਡੀਓ ਦੀ ਗਿਆਨੀ ਰਘਬੀਰ ਸਿੰਘ ਵੱਲੋਂ ਨਿੰਦਾ, ਦੋਸ਼ੀਆਂ ਖ਼ਿਲਾਫ ਸਖ਼ਤ ਕਾਰਵਾਈ ਦੀ ਮੰਗ

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਏਆਈ ਨਾਲ ਤਿਆਰ ਵਾਇਰਲ ਵੀਡੀਓ ਸਖ਼ਤ ਸ਼ਬਦਾਂ ‘ਚ ਨਿੰਦਾ ਕੀਤੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ | ਏਆਈ ਤਕਨੀਕ ਦੀ ਵਰਤੋਂ ਨਾਲ ਤਿਆਰ ਕੀਤੀ ਇੱਕ ਵਾਇਰਲ ਵੀਡੀਓ, ਜਿਸ ‘ਚ ਇੱਕ ਨੌਜਵਾਨ ਨੂੰ ਸਕੋਰਪੀਓ ਗੱਡੀ ‘ਚ ਬੈਠ ਕੇ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਕਰਦੇ ਹੋਏ ਦਰਸਾਇਆ ਹੈ, ਇਸ ਵੀਡੀਓ ਨੇ ਸੰਗਤਾਂ ‘ਚ ਗਹਿਰੀ ਨਾਰਾਜ਼ਗੀ ਪੈਦਾ ਕਰ ਦਿੱਤੀ ਹੈ।

ਇਸ ਮਾਮਲੇ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਖ਼ਤ ਸ਼ਬਦਾਂ ‘ਚ ਨਿੰਦਾ ਕਰਦੇ ਹੋਏ ਕਿਹਾ ਕਿ ਇਹ ਵੀਡੀਓ ਸਿੱਖ ਧਾਰਮਿਕ ਮਰਿਯਾਦਾ ਅਤੇ ਭਾਵਨਾਵਾਂ ਨਾਲ ਖਿਲਵਾੜ ਹੈ।

ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਅਜਿਹੀ ਸਮੱਗਰੀ ਸਿਰਫ਼ ਭਰਮ ਫੈਲਾਉਂਦੀ ਹੈ ਅਤੇ ਨੌਜਵਾਨੀ ਨੂੰ ਗਲਤ ਦਿਸ਼ਾ ਵੱਲ ਧੱਕਦੀ ਹੈ। ਗਿਆਨੀ ਰਘਬੀਰ ਸਿੰਘ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਕੰਮ ‘ਚ ਸ਼ਾਮਲ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ‘ਚ ਕੋਈ ਵੀ ਅਜਿਹਾ ਕਦਮ ਚੁੱਕਣ ਤੋਂ ਪਹਿਲਾਂ ਸੌ ਵਾਰੀ ਸੋਚੇ।

ਇਸਦੇ ਨਾਲ ਹੀ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਅਪੀਲ ਕੀਤੀ ਕਿ ਅਜਿਹੀਆਂ ਵਾਇਰਲ ਵੀਡੀਓਜ਼ ਨੂੰ ਅੱਗੇ ਸ਼ੇਅਰ ਨਾ ਕੀਤਾ ਜਾਵੇ, ਕਿਉਂਕਿ ਸ਼ੇਅਰਿੰਗ ਨਾਲ ਗਲਤ ਸਮੱਗਰੀ ਨੂੰ ਹੋਰ ਪ੍ਰਚਾਰ ਮਿਲਦਾ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨਾਂ ਦੀ ਪਵਿੱਤਰਤਾ ਅਤੇ ਮਰਯਾਦਾ ਦੀ ਰੱਖਿਆ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।

ਇਸ ਲੇਖ ਨੂੰ ਸਾਂਝਾ ਕਰੋ: