ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਗ੍ਰਿਫ਼ਤਾਰ

 ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ । ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫਤਾਰ ਕੀਤਾ ਗਿਆ। ਜ਼ਿਕਰਯੋਗ ਹੈ ਕਿ ਲੰਘੇ ਦਿਨੀਂ ਅੰਮ੍ਰਿਤਸਰ ਦੇ ਡੀ.ਐਮ. ਗਗਨਦੀਪ ਸਿੰਘ ਰੰਧਾਵਾ ਵੱਲੋਂ ਖੁਦਕੁਸ਼ੀ ਕਰ ਲਈ ਗਈ ਸੀ। ਵਾਇਰਲ ਵੀਡੀਓ ’ਚ ਗਗਨਦੀਪ ਵੱਲੋਂ ਲਾਲਜੀਤ ਸਿੰਘ ਭੁੱਲਰ ’ਤੇ ਖੁਦਕੁਸ਼ੀ ਕਰਨ ਲਈ ਮਜਬੂਰ ਕਰਨ ਦੇ ਇਲਜ਼ਾਮ ਲਾਏ ਸਨ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਲਜੀਤ ਭੁੱਲਰ ਤੋਂ ਮੰਤਰੀ ਅਹੁਦੇ ਤੋਂ ਅਸਤੀਫ਼ਾ ਲੈ ਲਿਆ ਸੀ ਅਤੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ । ਉਧਰ ਮ੍ਰਿਤਕ ਦੇ ਪਰਿਵਾਰ ਵੱਲੋਂ ਵੀ ਲਗਾਤਾਰ ਲਾਲਜੀਤ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਪਰਿਵਾਰ ਵੱਲੋਂ ਮੰਗ ਕੀਤੀ ਜਾ ਰਹੀ ਸੀ ਕਿ ਜਦੋਂ ਤੱਕ ਲਾਲਜੀਤ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਨਾ ਤਾਂ ਗਗਨਦੀਪ ਸਿੰਘ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ ਅਤੇ ਨਾ ਹੀ ਉਸ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਵਿਰੋਧੀ ਧਿਰਾਂ ਵੱਲੋਂ ਵੀ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਸਰਕਾਰ ’ਤੇ ਦਬਾਅ ਬਣਾਇਆ ਜਾ ਰਿਹਾ ਸੀ।

ਇਸ ਲੇਖ ਨੂੰ ਸਾਂਝਾ ਕਰੋ: