ਸਰੀ ਦੇ ਰਿਹਾਇਸ਼ੀ ਇਲਾਕੇ ਵਿੱਚ ਹੋਈ ਗੋਲੀਬਾਰੀ ਵਿੱਚ ਇੱਕ ਦੀ ਮੌਤ

ਸਰੀ ਦੇ ਸੁਲਿਵਨ ਸਟੇਸ਼ਨ ਇਲਾਕੇ ਵਿੱਚ ਸ਼ਨੀਵਾਰ ਸ਼ਾਮ ਇਕ golibari ਦੀ ਘਟਨਾ ਤੋਂ ਬਾਅਦ ਇੰਟੀਗ੍ਰੇਟਡ ਹੋਮਿਸਾਈਡ ਇਨਵੈਸਟਿਗੇਸ਼ਨ ਟੀਮ (IHIT) ਨੂੰ ਜਾਂਚ ਲਈ ਬੁਲਾਇਆ ਗਿਆ ਸੀ

ਸਰੀ ਪੁਲਿਸ ਸਰਵਿਸ (SPS) ਦੇ ਅਧਿਕਾਰੀਆਂ ਨੂੰ ਸ਼ਾਮ 6:30 ਵਜੇ ਤੋਂ ਥੋੜ੍ਹੀ ਦੇਰ ਬਾਅਦ 60 ਐਵੇਨਿਊ ਅਤੇ 151ਵੀਂ ਸਟਰੀਟ ਦੇ ਨੇੜੇ ਗੋਲੀਆਂ ਚੱਲਣ ਦੀਆਂ ਸੂਚਨਾਵਾਂ ਮਿਲੀਆਂ।

SPS ਸਰਜੰਟ ਟਾਈਗ ਪੋਲਾਕ ਨੇ ਦੱਸਿਆ ਕਿ ਮੌਕੇ ‘ਤੇ ਪਹੁੰਚਣ ‘ਤੇ ਇੱਕ ਵਿਅਕਤੀ ਗੋਲੀ ਲੱਗਣ ਕਾਰਨ ਜ਼ਖ਼ਮੀ ਹਾਲਤ ਵਿੱਚ ਮਿਲਿਆ। ਬੀ.ਸੀ. ਐਮਰਜੈਂਸੀ ਹੈਲਥ ਸਰਵਿਸਿਜ਼ ਦੀ ਟੀਮ ਨੇ ਉਸ ਦੀ ਜ਼ਿੰਦਗੀ ਬਚਾਉਣ ਦੀ ਕੋਸ਼ਿਸ਼ ਕੀਤੀ, ਪਰ ਉਸਨੂੰ ਮੌਕੇ ‘ਤੇ ਹੀ ਮ੍ਰਿਤ ਘੋਸ਼ਿਤ ਕਰ ਦਿੱਤਾ ਗਿਆ।

ਇਸ ਮਾਮਲੇ ਦੀ ਜਾਂਚ ਹੁਣ IHIT ਵੱਲੋਂ SPS ਦੇ ਸਹਿਯੋਗ ਨਾਲ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਕੀ ਇਹ ਘਟਨਾ ਗੈਂਗ activity ਜਾਂ extortion ਨਾਲ ਸੰਬੰਧਿਤ ਹੈ।

ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕਿਸੇ ਕੋਲ ਇਸ ਘਟਨਾ ਬਾਰੇ ਕੋਈ ਜਾਣਕਾਰੀ ਹੈ ਤਾਂ ਉਹ IHIT ਨਾਲ ਸੰਪਰਕ ਕਰਨ।

ਇਸ ਲੇਖ ਨੂੰ ਸਾਂਝਾ ਕਰੋ: