ਸ਼ਗਨਪ੍ਰੀਤ ਦਾ ਪਿਤਾ ਸੌਦਾਗਰ ਸਿੰਘ ਗ੍ਰਿਫ਼ਤਾਰ

 ਖੰਨਾ ਪੁਲਿਸ ਨੇ ਸ਼ਗਨਪ੍ਰੀਤ ਸਿੰਘ ਦੇ ਪਿਤਾ ਸੌਦਾਗਰ ਸਿੰਘ ਨੂੰ ਪਾਇਲ ਇਲਾਕੇ ਤੋਂ ਗ੍ਰਿਫਤਾਰ ਕੀਤਾ ਹੈ। ਸੌਦਾਗਰ ਸਿੰਘ 'ਤੇ ਇਕ ਆੜ੍ਹਤੀ ਤੋਂ 1 ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਇਲਜ਼ਾਮ ਹੈ । ਜ਼ਿਕਰਯੋਗ ਹੈ ਕਿ ਸ਼ਗਨਪ੍ਰੀਤ ਸਿੰਘ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਮੈਨੇਜਰ ਰਹਿ ਚੁੱਕਿਆ ਹੈ।

ਪੁਲਿਸ ਜਾਂਚ ਅਨੁਸਾਰ ਪਾਇਲ ਖੇਤਰ ਦੇ ਇਕ ਆੜ੍ਹਤੀ ਨੂੰ ਫੋਨ ਕਰਕੇ 1 ਕਰੋੜ ਰੁਪਏ ਦੀ ਮੰਗ ਕੀਤੀ ਗਈ ਸੀ ਅਤੇ ਫੋਨ ਕਰਨ ਵਾਲੇ ਨੇ ਖੁਦ ਨੂੰ ਗੈਂਗਸਟਰ ਡੋਨੀ ਬਲ ਦੱਸਿਆ ਸੀ। ਸ਼ਿਕਾਇਤ ਮਿਲਣ ਤੋਂ ਬਾਅਦ ਜਦੋਂ ਪੁਲਿਸ ਨੇ  ਜਾਂਚ ਕੀਤੀ ਤਾਂ ਸਾਹਮਣੇ ਆਇਆ ਕਿ ਇਹ ਫਿਰੌਤੀ ਦੀ ਮੰਗ ਆਸਟ੍ਰੇਲੀਆ ਵਿਚ ਬੈਠੇ ਸ਼ਗਨਪ੍ਰੀਤ ਸਿੰਘ ਅਤੇ ਉਸ ਦੇ ਪਿਤਾ ਸੌਦਾਗਰ ਸਿੰਘ ਵੱਲੋਂ ਕੀਤੀ ਗਈ ਸੀ । ਸਬੂਤਾਂ ਦੇ ਆਧਾਰ 'ਤੇ ਪੁਲਸ ਨੇ ਸੌਦਾਗਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਸ ਲੇਖ ਨੂੰ ਸਾਂਝਾ ਕਰੋ: