ਪੰਜਾਬ ਪੁਲਿਸ ਦੀ 541 ਥਾਵਾਂ ’ਤੇ ਛਾਪੇਮਾਰੀ, 254 ਜਣਿਆਂ ਨੂੰ ਕੀਤਾ ਗ੍ਰਿਫ਼ਤਾਰ

’ਗੈਂਗਸਟਰਾਂ ਤੇ ਵਾਰ’ ਦੇ 92ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ‘ਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 541 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਪੰਜਾਬ ਪੁਲਿਸ ਦੇ ਮੁਤਾਬਕ 92ਵੇਂ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 254 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 23,140 ਹੋ ਗਈ ਹੈ।

ਇਸ ਤੋਂ ਇਲਾਵਾ 79 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਹੈ, ਜਦੋਂ ਕਿ 61 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੰਜਾਬ ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਤਿੰਨ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਪੰਜਾਬ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ‘ਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ‘ ਦੇ 417ਵੇਂ ਦਿਨ ਅੱਜ 98 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 1.1 ਕਿਲੋ ਹੈਰੋਇਨ, 67 ਕਿਲੋ ਭੁੱਕੀ, 514 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 7430 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਇਸ ਦੇ ਨਾਲ ਸਿਰਫ 417 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 60,008 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 44 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਇਸ ਲੇਖ ਨੂੰ ਸਾਂਝਾ ਕਰੋ: