ਪੰਜਾਬ ਸਰਕਾਰ ਨੇ ਤਿੰਨ ਵਿਭਾਗਾਂ ਦਾ ਕੀਤਾ ਬਟਵਾਰਾ, ਜਾਣੋ ਕਿਸਨੂੰ ਕਿਹੜੀ ਜ਼ਿੰਮੇਵਾਰੀ ਮਿਲੀ?

ਕੈਬਨਿਟ ਮੰਤਰੀ ਸੰਜੀਵ ਅਰੋੜਾ  ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਸਰਕਾਰ ਨੇ ਉਨ੍ਹਾਂ ਦੇ ਵਿਭਾਗ ਤਿੰਨ ਹੋਰ ਮੰਤਰੀਆਂ ਵਿੱਚ ਵੰਡ ਦਿੱਤੇ ਹਨ। ਅਰੋੜਾ ਨੂੰ ਹਾਲ ਹੀ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਇਸ ਸਮੇਂ ਈਡੀ ਰਿਮਾਂਡ ‘ਤੇ ਹਨ। ਕਿਉਂਕਿ ਅਰੋੜਾ ਕੋਲ ਤਿੰਨ ਮਹੱਤਵਪੂਰਨ ਵਿਭਾਗ ਸਨ, ਇਸ ਲਈ ਇਨ੍ਹਾਂ ਵਿਭਾਗਾਂ ਦੀ ਜ਼ਿੰਮੇਵਾਰੀ ਹੋਰ ਮੰਤਰੀਆਂ ਨੂੰ ਸੌਂਪੀ ਗਈ ਹੈ।

ਸੱਭਿਆਚਾਰ ਅਤੇ ਸੈਰ-ਸਪਾਟਾ ਮੰਤਰੀ ਤਰੁਣਪ੍ਰੀਤ ਸੌਂਧ ਨੂੰ ਬਿਜਲੀ ਮੰਤਰਾਲਾ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸਥਾਨਕ ਸਰਕਾਰਾਂ ਮੰਤਰਾਲਾ ਅਤੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੂੰ ਉਦਯੋਗ ਮੰਤਰਾਲਾ ਦਿੱਤਾ ਗਿਆ ਹੈ। ਅਮਨ ਅਰੋੜਾ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਵੀ ਹਨ। ਕਿਉਂਕਿ ਤਿੰਨੋਂ ਵਿਭਾਗ ਮਹੱਤਵਪੂਰਨ ਹਨ, ਇਸ ਲਈ ਸਰਕਾਰ ਨੇ ਇਹ ਜ਼ਿੰਮੇਵਾਰੀਆਂ ਤਜਰਬੇਕਾਰ ਮੰਤਰੀਆਂ ਨੂੰ ਸੌਂਪੀਆਂ ਹਨ।

ਇਸ ਲੇਖ ਨੂੰ ਸਾਂਝਾ ਕਰੋ: