ਸਰਕਾਰੀ ਮੈਡੀਕਲ ਕਾਲਜ ਦੇ ਵਿਦਿਆਰਥੀ ਦਾ ਤੇਜ਼ਧਾਰ ਹਥਿਆਰਾਂ ਨਾਲ ਕ.ਤ.ਲ

ਸ਼ਹਿਰ ਦੀ ਨਿਊ ਲਾਲ ਬਾਗ ਕਲੋਨੀ ਵਿੱਚ ਪੀਜੀ ਵਿੱਚ ਰਹਿਣ ਵਾਲੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਦੂਜੇ ਸਾਲ ਦੇ ਵਿਦਿਆਰਥੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਕਮਲ ਮਿੱਤਲ ਵਜੋਂ ਹੋਈ ਹੈ, ਜੋ ਕਿ ਬਰੇਟਾ ਮਾਨਸਾ ਦਾ ਰਹਿਣ ਵਾਲਾ ਸੀ।

ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਐਸਐਚਓ ਇੰਸਪੈਕਟਰ ਅਮਨਦੀਪ ਸਿੰਘ ਬਰਾੜ ਅਤੇ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ, ਕਮਲ ਮਿੱਤਲ ਸਵੇਰੇ ਫ਼ੋਨ ਨਹੀਂ ਚੁੱਕ ਰਿਹਾ ਸੀ। ਜਦੋਂ ਪਰਿਵਾਰ ਨੇ ਆ ਕੇ ਦੇਖਿਆ ਤਾਂ ਉਸਦੀ ਲਾਸ਼ ਖੂਨ ਨਾਲ ਲੱਥਪੱਥ ਫਰਸ਼ ‘ਤੇ ਪਈ ਸੀ। ਇਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਨੇ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ, ਜਿਸ ਤੋਂ ਪਤਾ ਲੱਗਾ ਕਿ ਇੱਕ ਵਿਅਕਤੀ ਖੂਨ ਨਾਲ ਲੱਥਪੱਥ ਹਾਲਤ ਵਿੱਚ ਜਾ ਰਿਹਾ ਸੀ।

ਇਸ ਲੇਖ ਨੂੰ ਸਾਂਝਾ ਕਰੋ: