ਗਾਇਕ ਅਤੇ ਰੈਪਰ ਬਾਦਸ਼ਾਹ ਦਾ ‘ਸਾਗੋ ਰੈਸਟੋਰੈਂਟ’ ਸੀਲ

ਚੰਡੀਗੜ੍ਹ ਯੂ.ਟੀ. ਪ੍ਰਸ਼ਾਸਨ ਦੇ ਸਟੇਟ ਆਫ਼ਿਸ ਦੇ ਇਨਫੋਰਸਮੈਂਟ ਵਿੰਗ ਵੱਲੋਂ ਅੱਜ ਇੱਕ ਵੱਡੀ ਕਾਰਵਾਈ ਕਰਦਿਆਂ ਸੈਕਟਰ 26 ਵਿੱਚ ਸਥਿਤ ਗਾਇਕ ਅਤੇ ਰੈਪਰ ਬਾਦਸ਼ਾਹ ਦਾ ਸਾਗੋ ਰੈਸਟੂਰੈਂਟ ਨੂੰ ਸੀਲ ਕਰ ਦਿੱਤਾ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਕ ਇਹ ਸਖ਼ਤ ਕਾਰਵਾਈ ਕਲੱਬ ਦੀ ਇਮਾਰਤ ਵਿੱਚ ਬਿਲਡਿੰਗ ਨਿਯਮਾਂ (Building Rules) ਦੀ ਕਥਿਤ ਤੌਰ 'ਤੇ ਕੀਤੀ ਜਾ ਰਹੀ ਵੱਡੀ ਉਲੰਘਣਾ ਕਾਰਨ ਅਮਲ ਵਿੱਚ ਲਿਆਂਦੀ ਗਈ ਹੈ। ਪ੍ਰਸ਼ਾਸਨਿਕ ਟੀਮ ਨੇ ਮੌਕੇ 'ਤੇ ਪਹੁੰਚ ਕੇ ਕਲੱਬ ਨੂੰ ਤਾਲੇ ਲਗਾ ਦਿੱਤੇ ਹਨ। ਸਟੇਟ ਆਫ਼ਿਸ ਵੱਲੋਂ ਸ਼ਹਿਰ ਵਿੱਚ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਵਪਾਰਕ ਸੰਸਥਾਵਾਂ ਖ਼ਿਲਾਫ਼ ਲਗਾਤਾਰ ਸਖ਼ਤੀ ਵਰਤੀ ਜਾ ਰਹੀ ਹੈ।

ਇਸ ਲੇਖ ਨੂੰ ਸਾਂਝਾ ਕਰੋ: