ਵੈਨਕੂਵਰ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਇੱਕ ਵਿਅਕਤੀ ਦੀ ਅਗਲੇ ਦਿਨ ਹੋਈ ਮੌਤ

ਵੈਨਕੂਵਰ ਪੁਲਿਸ ਡਿਪਾਰਟਮੈਂਟ (VPD) ਦੀ ਹਿਰਾਸਤ ਵਿੱਚ ਇੱਕ ਵਿਅਕਤੀ ਦੀ ਮੌਤ ਹੋਣ ਤੋਂ ਬਾਅਦ ਬੀ.ਸੀ. ਦੀ ਸੁਤੰਤਰ ਪੁਲਿਸ ਨਿਗਰਾਨ ਏਜੰਸੀ, ਇੰਡੀਪੈਂਡੈਂਟ ਇਨਵੈਸਟੀਗੇਸ਼ਨਜ਼ ਆਫਿਸ (IIO), ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। IIO ਮੁਤਾਬਕ ਇਹ ਘਟਨਾ ਸੋਮਵਾਰ ਸਵੇਰੇ ਵੈਨਕੂਵਰ ਪੁਲਿਸ ਦੀ ਜੇਲ੍ਹ ਵਿੱਚ ਵਾਪਰੀ।

ਜਾਣਕਾਰੀ ਅਨੁਸਾਰ ਸੰਬੰਧਿਤ ਵਿਅਕਤੀ ਨੂੰ ਐਤਵਾਰ ਦੁਪਹਿਰ ਗ੍ਰਿਫ਼ਤਾਰ ਕਰਕੇ VPD ਦੀ ਹਿਰਾਸਤ ਵਿੱਚ ਰੱਖਿਆ ਗਿਆ ਸੀ। ਅਗਲੇ ਦਿਨ ਸਵੇਰੇ ਕਰੀਬ 8 ਵਜੇ ਜੇਲ੍ਹ ਸਟਾਫ ਨੇ ਉਸ ਨੂੰ ਬੇਹੋਸ਼ ਹਾਲਤ ਵਿੱਚ ਲੱਭਿਆ। ਤੁਰੰਤ ਮੈਡੀਕਲ ਸਹਾਇਤਾ ਲਈ ਗਈ ਅਤੇ ਐਮਰਜੈਂਸੀ ਕਰਮਚਾਰੀਆਂ ਨੇ ਉਸ ਦੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ, ਪਰ ਮੌਕੇ ‘ਤੇ ਹੀ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।

ਵੈਨਕੂਵਰ ਪੁਲਿਸ ਨੇ ਕਿਹਾ ਹੈ ਕਿ ਮ੍ਰਿਤਕ ਦੀ ਪਹਿਚਾਣ ਇਸ ਵੇਲੇ ਜਨਤਕ ਨਹੀਂ ਕੀਤੀ ਜਾ ਰਹੀ। ਉੱਧਰ IIO ਨੇ ਦੱਸਿਆ ਕਿ ਉਹ ਘਟਨਾ ਦੇ ਸਾਰੇ ਹਾਲਾਤਾਂ ਦੀ ਜਾਂਚ ਕਰੇਗੀ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਮੌਤ ਤੋਂ ਪਹਿਲਾਂ ਕੀ ਕੁਝ ਵਾਪਰਿਆ ਸੀ।

ਇਸ ਲੇਖ ਨੂੰ ਸਾਂਝਾ ਕਰੋ: