ਲੇਹ ਵਿਖੇ ਡਿਊਟੀ ਦੌਰਾਨ ਪੰਜਾਬੀ ਫ਼ੌਜੀ ਸ਼ਹੀਦ

ਦੇਸ਼ ਦੀ ਰਾਖੀ ਕਰਦਿਆਂ ਪੰਜਾਬ ਆਰਮਡ ਰੈਜੀਮੈਂਟ ਦਾ ਫ਼ੌਜੀ ਸ਼ਹੀਦ ਹੋ ਗਿਆ। ਮ੍ਰਿਤਕ ਫ਼ੌਜੀ ਸਰਬਜੀਤ ਸਿੰਘ ਰੂਪਨਗਰ ਦੇ ਪਿੰਡ ਬਿੰਦਰਖ ਦਾ ਰਹਿਣ ਵਾਲਾ ਸੀ। ਜਾਣਕਾਰੀ ਅਨੁਸਾਰ ਨਾਇਕ ਸਰਬਜੀਤ ਸਿੰਘ ਪੁੱਤਰ ਦਰਸ਼ਨ ਸਿੰਘ ਲੇਹ ਦੇ ਉੱਚਾਈ ਵਾਲੇ ਖੇਤਰ ਵਿੱਚ ਤਾਇਨਾਤ ਸਨ, ਜਿੱਥੇ ਅਚਾਨਕ ਆਕਸੀਜਨ ਦੀ ਕਮੀ ਹੋਣ ਕਾਰਨ ਉਹ ਸ਼ਹੀਦ ਹੋ ਗਿਆ।​

ਇਸ ਮੰਦਭਾਗੀ ਖ਼ਬਰ ਨਾਲ ਪਿੰਡ ਬਿੰਦਰਖ ਅਤੇ ਸਮੁੱਚੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਸ਼ਹੀਦ ਸਰਬਜੀਤ ਸਿੰਘ ਦਾ ਵਿਆਹ ਅਜੇ 25 ਜਨਵਰੀ 2026 ਨੂੰ ਹੀ ਹੋਇਆ ਸੀ। ਸ਼ਹੀਦ ਦੇ ਤਾਇਆ ਸੁਖਵਿੰਦਰ ਸਿੰਘ ਬਿੰਦਰਖ ਅਨੁਸਾਰ ਸ਼ਹੀਦ ਜਵਾਨ ਦੀ ਮ੍ਰਿਤਕ ਦੇਹ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਿੰਦਰਖ ਵਿਖੇ ਪਹੁੰਚੇਗੀ, ਜਿੱਥੇ ਪੂਰੇ ਸਰਕਾਰੀ ਅਤੇ ਫ਼ੌਜੀ ਸਨਮਾਨਾਂ ਨਾਲ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। 

ਇਸ ਲੇਖ ਨੂੰ ਸਾਂਝਾ ਕਰੋ: