ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੇ ਕੇਸ ਦੀ ਸੁਣਵਾਈ 21 ਫਰਵਰੀ ਤੱਕ ਟਲੀ
ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਮੁਅੱਤਲ DIG ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਚੰਡੀਗੜ੍ਹ ਦੀ ਵਿਸ਼ੇਸ਼ ਸੀਬੀਆਈ (CBI) ਅਦਾਲਤ ਵਿੱਚ ਹੋਈ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਕਾਰਵਾਈ 21 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਹੈ।
ਬੈਂਕ ਖਾਤੇ ਅਨਫ੍ਰੀਜ਼ ਕਰਨ ਦੀ ਮੰਗ
DIG ਭੁੱਲਰ ਵੱਲੋਂ ਅਦਾਲਤ ਵਿੱਚ ਇੱਕ ਅਰਜ਼ੀ ਦਾਇਰ ਕੀਤੀ ਗਈ ਸੀ, ਜਿਸ ਵਿੱਚ ਉਨ੍ਹਾਂ ਨੇ ਆਪਣੇ ਪਿਤਾ ਅਤੇ ਧੀ ਦੇ ਬੈਂਕ ਖਾਤਿਆਂ ਨੂੰ ਮੁੜ ਚਾਲੂ (Unfreeze) ਕਰਨ ਦੀ ਮੰਗ ਕੀਤੀ ਹੈ। ਦੱਸਣਯੋਗ ਹੈ ਕਿ ਜਾਂਚ ਦੌਰਾਨ ਸੀਬੀਆਈ ਵੱਲੋਂ ਇਹ ਖਾਤੇ ਫ੍ਰੀਜ਼ ਕਰ ਦਿੱਤੇ ਗਏ ਸਨ।
ਅਦਾਲਤ ਨੇ ਸੀਬੀਆਈ ਨੂੰ ਇਸ ਅਰਜ਼ੀ 'ਤੇ ਆਪਣਾ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਸਨ। ਹੁਣ 21 ਫਰਵਰੀ ਨੂੰ ਸੀਬੀਆਈ ਅਦਾਲਤ ਵਿੱਚ ਆਪਣੀ ਫਾਈਲ ਪੇਸ਼ ਕਰੇਗੀ ਅਤੇ ਇਸੇ ਦਿਨ ਖਾਤਿਆਂ ਨੂੰ ਅਨਫ੍ਰੀਜ਼ ਕਰਨ ਦੇ ਮੁੱਦੇ 'ਤੇ ਦੋਵਾਂ ਪੱਖਾਂ ਵਿਚਾਲੇ ਬਹਿਸ ਹੋਵੇਗੀ।
ਇਸ ਲੇਖ ਨੂੰ ਸਾਂਝਾ ਕਰੋ: