ਵੱਡੀ ਖਬਰ: ਦਾਖਾ ਦੇ ਸਾਬਕਾ ਵਿਧਾਇਕ H.S ਫੂਲਕਾ ਭਾਜਪਾ ‘ਚ ਹੋਏ ਸ਼ਾਮਲ

 ਦਾਖਾ ਦੇ ਸਾਬਕਾ ਵਿਧਾਇਕ ਐਚ.ਐਸ. ਫੂਲਕਾ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਪਾਰਟੀ ਵਿੱਚ ਸ਼ਾਮਲ ਕੀਤਾ। ਐਡਵੋਕੇਟ ਫੂਲਕਾ ਨੇ ਆਪਣਾ ਰਾਜਨੀਤਿਕ ਕਰੀਅਰ 2014 ਵਿੱਚ ਆਮ ਆਦਮੀ ਪਾਰਟੀ ਨਾਲ ਸ਼ੁਰੂ ਕੀਤਾ ਸੀ। ਉਨ੍ਹਾਂ 2019 ਵਿੱਚ ਪਾਰਟੀ ਛੱਡ ਦਿੱਤੀ ਸੀ। ਹੁਣ, ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਉਹ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

ਇਸ ਲੇਖ ਨੂੰ ਸਾਂਝਾ ਕਰੋ: