Northern ਬੀ.ਸੀ. ਵਿੱਚ ਹੋਏ ਕਤਲ ਮਾਮਲੇ ਵਿੱਚ, ਪੁਲਿਸ ਨੇ 25 ਸਾਲਾ Gurkirat Manocha ਵਜੋਂ ਕੀਤੀ ਮ੍ਰਿਤਕ ਦੀ ਪਹਿਚਾਣ

Northern ਬੀ.ਸੀ. ਵਿੱਚ ਹੋਏ ਇੱਕ ਕਤਲ ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀਆਂ ਨੇ ਐਤਵਾਰ ਨੂੰ ਮ੍ਰਿਤਕ ਦੀ ਪਹਿਚਾਣ ਜਾਰੀ ਕਰਦੇ ਹੋਏ ਲੋਕਾਂ ਤੋਂ ਅਪੀਲ ਕੀਤੀ ਹੈ ਕਿ ਜੇ ਕਿਸੇ ਕੋਲ ਇਸ ਘਟਨਾ ਬਾਰੇ ਜਾਣਕਾਰੀ ਹੈ ਤਾਂ ਉਹ ਅੱਗੇ ਆ ਕੇ ਪੁਲਿਸ ਦੀ ਮਦਦ ਕਰਨ।

ਪੁਲਿਸ ਦੇ ਅਨੁਸਾਰ, Royal Canadian Mounted Police ਨੂੰ ਸ਼ੁੱਕਰਵਾਰ ਰਾਤ ਕਰੀਬ 11 ਵਜੇ Charlie Lake boat ramp ਨੇੜੇ ਸੂਚਨਾ ਮਿਲੀ ਸੀ ਕਿ ਉੱਥੇ ਕਈ ਲੋਕਾਂ ਵਿਚਾਲੇ ਝਗੜਾ ਹੋਇਆ ਹੈ।

ਘਟਨਾ ਦੌਰਾਨ ਇੱਕ ਵਿਅਕਤੀ ਗੰਭੀਰ ਤੌਰ ‘ਤੇ ਜ਼ਖਮੀ ਹੋ ਗਿਆ। ਪੁਲਿਸ ਮੁਤਾਬਕ ਉਸ ਦੇ ਦੋਸਤ ਉਸ ਨੂੰ ਤੁਰੰਤ ਹਸਪਤਾਲ ਲੈ ਗਏ, ਪਰ ਉਹ ਆਪਣੇ ਜਖਮਾਂ ਕਾਰਨ ਬਚ ਨਹੀਂ ਸਕਿਆ।

ਬਾਅਦ ਵਿੱਚ ਪੁਲਿਸ ਨੇ ਮ੍ਰਿਤਕ ਦੀ ਪਹਿਚਾਣ 25 ਸਾਲਾ Gurkirat Manocha ਵਜੋਂ ਕੀਤੀ ਹੈ।

ਪੁਲਿਸ ਨੇ ਐਤਵਾਰ ਨੂੰ ਜਾਰੀ ਕੀਤੇ ਅਪਡੇਟ ਵਿੱਚ ਘਟਨਾ ਬਾਰੇ ਹੋਰ ਵੇਰਵੇ ਸਾਂਝੇ ਨਹੀਂ ਕੀਤੇ। RCMP North District Major Crimes Unit ਦੇ ਜਾਂਚ ਅਧਿਕਾਰੀ ਇਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰ ਰਹੇ ਹਨ।

ਸਰਜੰਟ Devin Huff ਨੇ ਬਿਆਨ ਵਿੱਚ ਕਿਹਾ ਕਿ ਜਾਂਚਕਰਤਾ ਮਨੋਚਾ ਦੀ ਮੌਤ ਨਾਲ ਜੁੜੇ ਸਾਰੇ ਤੱਥ ਇਕੱਠੇ ਕਰਨ ਲਈ ਲਗਾਤਾਰ ਕੰਮ ਕਰ ਰਹੇ ਹਨ ਅਤੇ ਜੇ ਕਿਸੇ ਕੋਲ ਇਸ ਮਾਮਲੇ ਬਾਰੇ ਕੋਈ ਜਾਣਕਾਰੀ ਹੈ ਤਾਂ ਉਹ ਅੱਗੇ ਆ ਕੇ ਪੁਲਿਸ ਨਾਲ ਸੰਪਰਕ ਕਰੇ।

ਇਸ ਲੇਖ ਨੂੰ ਸਾਂਝਾ ਕਰੋ: