ਸੁਖਬੀਰ ਸਿੰਘ ਬਾਦਲ ਦੀਆਂ ਵਧੀਆਂ ਮੁਸ਼ਕਿਲਾਂ, ਜਥੇਦਾਰ ਰਘੂਬੀਰ ਸਿੰਘ ਨੇ SIT ਕੋਲ ਬਿਆਨ ਕਰਵਾਏ ਦਰਜ

 ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਸ਼੍ਰੋਮਣੀ ਅਕਾਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ ਅਤੇ ਉਨ੍ਹਾਂ ਖ਼ਿਲਾਫ ਕਾਰਵਾਈ ਹੋ ਸਕਦੀ ਹੈ | ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘੂਬੀਰ ਸਿੰਘ ਨੇ ਐਸਆਈਟੀ ਸਾਹਮਣੇ ਆਪਣੇ ਬਿਆਨ ਦਰਜ ਕਰਵਾਏ ਹਨ।

ਮਿਲੀ ਜਾਣਕਾਰੀ ਮੁਤਾਬਕ ਗਿਆਨੀ ਰਘੂਬੀਰ ਸਿੰਘ ਦਾ ਕਹਿਣਾ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਅਕਾਲ ਤਖ਼ਤ ਸਾਹਮਣੇ ਬਹਿਬਲ ਕਲਾਂ ਗੋਲੀਕਾਂਡ ਘਟਨਾ ਨੂੰ ਕਬੂਲ ਕੀਤਾ ਸੀ | ਉਨ੍ਹਾਂ ਦਾ ਇਹ ਇਕਬਾਲੀਆ ਬਿਆਨ ਵੀਡੀਓ ਰਿਕਾਰਡ ਕੀਤਾ ਗਿਆ ਸੀ ਅਤੇ ਸ੍ਰੀ ਅਕਾਲ ਤਖ਼ਤ ‘ਤੇ ਉਪਲਬੱਧ ਹੈ। ਗਿਆਨੀ ਰਘੂਬੀਰ ਸਿੰਘ ਮੁਤਾਬਕ ਸੁਖਬੀਰ ਬਾਦਲ ਨੇ ਇੱਕ ਸਾਜ਼ਿਸ਼ ਦੇ ਹਿੱਸੇ ਵਜੋਂ ਨਿਹੱਥੇ ਅਤੇ ਮਾਸੂਮ ਲੋਕਾਂ ‘ਤੇ ਗੋਲੀਆਂ ਚਲਵਾਈਆਂ ਸਨ |

ਇਸ ਲੇਖ ਨੂੰ ਸਾਂਝਾ ਕਰੋ: