ਬਿਕਰਮ ਸਿੰਘ ਮਜੀਠੀਆ ਦੀਆਂ ਮੁੜ ਵੱਧ ਸਕਦੀਆਂ ਹਨ ਮੁਸ਼ਕਿਲਾਂ, SIT ਨੇ ਕੀਤਾ ਤਲਬ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਤੋਂ ਪੰਜਾਬ ਦੇ 6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾਵੇਗੀ। ਸੂਤਰਾਂ ਤੋਂ ਪਤਾ ਚੱਲਦਾ ਹੈ ਕਿ ਇਸ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਉਨ੍ਹਾਂ ਨੂੰ 5 ਅਕਤੂਬਰ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ।

ਮਜੀਠੀਆ ਪਹਿਲਾਂ ਵੀ ਕਈ ਮਾਮਲਿਆਂ ਵਿੱਚ ਜਾਂਚ ਅਧੀਨ ਹੈ। ਉਨ੍ਹਾਂ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਨਾਲ ਸਬੰਧਤ ਇੱਕ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਵਿੱਚ ਉਨ੍ਹਾਂ ਨੂੰ ਜਾਂਚ ਦਾ ਸਾਹਮਣਾ ਕਰਨਾ ਪਿਆ ਸੀ। ਉਨ੍ਹਾਂ ਨੂੰ ਡਰੱਗ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਦਾ ਵੀ ਸਾਹਮਣਾ ਕਰਨਾ ਪਿਆ ਹੈ, ਜਿਸ ਦੇ ਨਤੀਜੇ ਵਜੋਂ ਉਨ੍ਹਾਂ ਨੂੰ ਕਈ ਮਹੀਨੇ ਜੇਲ੍ਹ ਵਿੱਚ ਬਿਤਾਉਣੇ ਪਏ ਹਨ।

ਇਸ ਲੇਖ ਨੂੰ ਸਾਂਝਾ ਕਰੋ: